ਹੁਸ਼ਿਆਰਪੁਰ 10 ਜੂਨ (ਤਰਸੇਮ ਦੀਵਾਨਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਸ ਦੀਆਂ ਪਿਛਲੇ ਸਮੇਂ ਦੌਰਾਨ ਚੋਣਾਂ 2011 ਵਿਚ ਹੋਈਆਂ ਸਨ ਉਸ ਦੀ ਮਿਆਦ 2016 ਵਿਚ ਖ਼ਤਮ ਹੋ ਚੁੱਕੀ ਹੈੈ ਪਰ ਅਕਾਲੀ ਦਲ ਬਾਦਲ ਨੇ ਕੇਂਦਰੀ ਹਕੂਮਤ ਨਾਲ ਮਿਲ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ ਹੋ ਕੇ ਗੁਰੂ ਘਰਾਂ ਦੇ ਪ੍ਰਬੰਧ ਤੇ ਕਬਜ਼ਾ ਕੀਤਾ ਹੋਇਆ ਹੈ ਜਿਸ ਦਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲਗਾਤਾਰ ਵਿਰੋਧ ਕਰਦੇ ਹੋਏ ਪੰਜਾਬ ਸਰਕਾਰ ਤੋਂ ਚੋਣਾਂ ਤੁਰੰਤ ਕਰਵਾਉਣ ਦੀ ਮੰਗ ਕਰਦਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਰਾਹੀਂ ਕੀਤਾ ਉਨ੍ਹਾਂ ਇਸ ਸਮੇਂ ਕਿਹਾ ਕਿ ਜਦੋਂ ਹੁਣ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ ਜਸਟਿਸ ਐਸ ਐਸ ਸਾਰੋ ਵੱਲੋਂ ਪੰਜਾਬ ਸਰਕਾਰ, ਮੁੱਖ ਸਕੱਤਰ ਅਤੇ ਪੰਜਾਬ ਦੇ ਡਿਪਟੀ ਕਮਿਸ਼ਨਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਸ਼ਰਤਾਂ ਪੂਰੀਆਂ ਕਰਨ ਵਾਲੇ ਸਿੱਖਾਂ ਦੀਆਂ ਵੋਟਾਂ ਬਣਾਉਣ ਅਤੇ ਨਵੀਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਦੇ ਹੁਕਮ ਹੋ ਚੁੱਕੇ ਹਨ ਤਾਂ ਪੰਜਾਬ ਸਰਕਾਰ ਸਿੱਖ ਕੌਮ ਦੀ ਜਮਹੂਰੀਅਤ ਨੂੰ ਬਹਾਲ ਕਰਨ ਲਈ ਚੋਣਾਂ ਕਰਵਾਉਣ ਲਈ ਤੁਰੰਤ ਤਰੀਕ ਦਾ ਐਲਾਨ ਕਰੇ ਤੇ ਇਸ ਚੋਣ ਪ੍ਰਕਿਰਿਆ ਨੂੰ ਸਹੀ ਸਮੇਂ ਮੁਕੰਮਲ ਕਰਨ ਲਈ ਆਪਣੀਆਂ ਬਣਦੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਤਾਂ ਜੋ ਚੋਣਾਂ ਤਰੰਤ ਹੋ ਸਕਣ ਉਨ੍ਹਾਂ ਇਸ ਸਮੇਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਅਤੇ ਜਮਹੂਰੀਅਤ ਬਹਾਲ ਕਰਨ ਲਈ ਸਾਡੀ ਪਾਰਟੀ ਸਾਰਾ ਸਮਾਨਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਮੈਂਬਰ ਪਾਰਲੀਮੈਂਟ ਦੀ ਅਗਵਾਈ ਹੇਠ ਲਗਾਤਾਰ ਸੰਘਰਸ਼ ਕਰ ਰਹੀ ਹੈ ਉਨ੍ਹਾਂ ਇਸ ਸਮੇਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਚੋਣਾਂ ਤੁਰੰਤ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਇਸ ਖਿਲਾਫ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ ਅਤੇ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਮਜਬੂਰ ਕੀਤਾ ਜਾਵੇਗਾ