ਮਾਨਸਾ, 10 ਜੂਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ
ਮੰਡਲ ਨੇ ਅੱਜ 16ਵੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 19 ਤੇ 20 ਜੂਨ, 2023 ਨੂੰ
ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਬਾਰੇ ਫੈਸਲਾ ਅੱਜ ਇੱਥੇ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ
ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।
ਮੁੱਖ ਮੰਤਰੀ ਨੇ ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ
ਇਹ ਸੈਸ਼ਨ 19 ਜੂਨ ਨੂੰ ਬਾਅਦ ਦੁਪਹਿਰ 2.30 ਵਜੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ
ਕਰਨ ਨਾਲ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਦੇ ਇਸ ਇਜਲਾਸ ਵਿਚ ਸਰਕਾਰ
ਪੰਜਾਬ ਦੇ ਵਿਕਾਸ ਨੂੰ ਮੁੱਖ ਰੱਖਦੇ ਹੋਏ ਕਈ ਮਹੱਤਵਪੂਰਨ ਬਿੱਲ ਸਦਨ ਵਿਚ ਪੇਸ਼
ਕਰੇਗੀ। ਭਗਵੰਤ ਮਾਨ ਨੇ ਦੱਸਿਆ ਕਿ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਛੇਤੀ ਹੀ ਵਿਧਾਨ
ਸਭਾ ਦੀ ਬਿਜ਼ਨਸ ਐਡਵਾਈਜ਼ਰੀ ਕਮੇਟੀ ਕਰੇਗੀ।