Home » ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਕਰਵਾਈ ਸਿਖਲਾਈ

ਕੁਦਰਤੀ ਆਫਤਾਂ ਮੌਕੇ ਬਚਾਅ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਕਰਵਾਈ ਸਿਖਲਾਈ

ਅਧਿਕਾਰੀਆਂ ਨੂੰ ਹੰਗਾਮੀ ਸਥਿਤੀਆਂ ਵੇਲੇ ਤੁਰੰਤ ਹਰਕਤ ਵਿੱਚ ਆਉਣ ਤੇ ਭੂਮਿਕਾ ਬਾਰੇ ਜਾਣਕਾਰੀ ਦਿੱਤੀ

by Rakha Prabh
29 views

ਆਪਸੀ ਤਾਲਮੇਲ ਨਾਲ ਕੁਦਰਤੀ ਆਫਤਾਂ ਮੌਕੇ ਕੀਤੇ ਜਾਣ ਬਚਾਅ ਕਾਰਜ: ਕੁਲਦੀਪ ਸਿੰਘ

ਫਿਰੋਜ਼ਪੁਰ, 12 ਜੂਨ 2023.

You Might Be Interested In

            ਫਿਰੋਜ਼ਪੁਰ ਡਵੀਜ਼ਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਸਿਖਾਲਾਈ ਦੇਣ ਸਬੰਧੀ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਵਲੋਂ ਜ਼ਿਲ੍ਹਾ ਆਫ਼ਤ ਪ੍ਰਬੰਧਨ ਟੀਮ ਨੂੰ ਸਿਖਲਾਈ ਦਿੱਤੀ ਗਈ। ਇਸ ਮੌਕੇ ਬ੍ਰਿਗੇਡੀਅਰ (ਰਿਟਾਇਰਡ) ਸ੍ਰੀ ਕੁਲਦੀਪ ਸਿੰਘ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੋਗਾ ਦੇ ਅਧਿਕਾਰੀਆਂ ਨੂੰ ਕੁਦਰਤੀ ਆਫ਼ਤਾਂ ਸਮੇਂ ਕੀਤੇ ਜਾਣ ਵਾਲੇ ਕੰਮਾਂ ਬਾਰੇ ਵਿਸਥਾਰ ਪੂਰਵਕ ਸਿਖਲਾਈ ਦਿੱਤੀ ਗਈ।

          ਇਸ ਦੌਰਾਨ ਬ੍ਰਿਗੇਡੀਅਰ ਸ੍ਰੀ ਕੁਲਦੀਪ ਸਿੰਘ ਵੱਲੋਂ ਕੁਦਰਤੀ ਆਫਤਾਂ ਜਿਵੇਂ ਕਿ ਹੜ੍ਹ, ਭੁਚਾਲ, ਅੱਗ ਲੱਗਣ ਤੋਂ ਇਲਾਵਾ ਹੋਰ ਹਾਦਸਿਆਂ ਆਦਿ ਪਿੱਛੋਂ ਤੁਰੰਤ ਚੁੱਕੇ ਜਾਣ ਵਾਲੇ ਇਹਤਿਆਤੀ ਕਦਮਾਂ, ਸੰਚਾਰ ਵਿਵਸਥਾ ਕਾਇਮ ਕਰਨ, ਜਖਮੀਆਂ ਨੂੰ ਹਸਪਤਾਲ ਪਹੁੰਚਾਉਣ, ਫਸੇ ਲੋਕਾਂ ਨੂੰ ਬਾਹਰ ਕੱਢਣ ਸਬੰਧੀ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਆਪਸੀ ਤਾਲਮੇਲ ਅਤੇ ਕੰਮਾਂ ਦੇ ਤੌਰ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ

          ਉਨ੍ਹਾਂ ਨੇ ਵਿਭਾਗੀ ਅਧਿਕਾਰੀਆਂ ਨੂੰ ਕਿਸੇ ਵੀ ਹਾਦਸੇ ਵੇਲੇ ਤੁਰੰਤ ਹਰਕਤ ਵਿੱਚ ਆਉਣ ਅਤੇ ਉਨਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨਾਂ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਕੀਤੇ ਬਚਾਅ ਕਾਰਜਾਂ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਚਾਅ ਕਾਰਜ ਵੱਖ-ਵੱਖ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਹੀ ਸੰਭਵ ਹੁੰਦੇ ਹਨ।

         ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ. ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਡੀ.ਡੀ.ਪੀ.ਓ. ਸ੍ਰੀ ਜਸਵੰਤ ਸਿੰਘ, ਤਹਿਸੀਲਦਾਰ ਫਿਰੋਜ਼ਪੁਰ ਸ੍ਰੀਮਤੀ ਸੁਖਬੀਰ ਕੌਰ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਤੋਂ ਸੀਨੀਅਰ ਸਲਾਹਕਾਰ ਸ੍ਰੀ ਵਿਵੇਕ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ

Related Articles

Leave a Comment