Home » ਇਸ ਵਾਰ ਇਤਿਹਾਸਕ ਹੋਵੇਗਾ ਫਿਰੋਜ਼ਪੁਰ ਦਾ ਬਸੰਤ ਮੇਲਾ : ਰਣਬੀਰ ਭੁੱਲਰ

ਇਸ ਵਾਰ ਇਤਿਹਾਸਕ ਹੋਵੇਗਾ ਫਿਰੋਜ਼ਪੁਰ ਦਾ ਬਸੰਤ ਮੇਲਾ : ਰਣਬੀਰ ਭੁੱਲਰ

ਪੰਜਾਬ ਸਰਕਾਰ ਵਲੋਂ ਫ਼ਿਰੋਜ਼ਪੁਰ ਵਿਖੇ ਬਸੰਤ ਮੇਲੇ ਦਾ ਕੀਤਾ ਜਾਵੇਗਾ ਆਯੋਜਨ

by Rakha Prabh
13 views

ਪਤੰਗਬਾਜ਼ੀ ਦੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਦਿੱਤੇ ਜਾਣਗੇ 10 ਲੱਖ ਰੁਪਏ ਦੇ ਇਨਾਮ

ਫਿਰੋਜ਼ਪੁਰ 12 ਜੂਨ 2023 :

            ਫ਼ਿਰੋਜ਼ਪੁਰ ਵਿਖੇ ਆਉਣ ਵਾਲਾ ਬਸੰਤ ਮੇਲਾ ਇਤਿਹਾਸਕ ਤੇ ਯਾਦਗਾਰੀ ਹੋਵੇਗਾ ਕਿਉਂਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੂਮਾਈ ਅਤੇ ਸੈਰ ਸਪਾਟਾ ਮੰਤਰੀ ਅਨਮੋਲ ਗਗਨ ਮਾਨ ਦੀ ਦੇਖ-ਰੇਖ ਹੇਠ ਪੂਰੇ ਸੂਬੇ ਵਿੱਚ ‘ਰੰਗਲਾ ਪੰਜਾਬ‘ ਦੇ ਬੈਨਰ ਹੇਠ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰਵਾਏ ਜਾਣ ਵਾਲੇ ਮੇਲਿਆਂ ਤਹਿਤ ਫ਼ਿਰੋਜ਼ਪੁਰ ਦੇ ਬਸੰਤ ਮੇਲੇ ਨੂੰ ਵੀ ਪੰਜਾਬ ਸਰਕਾਰ ਵੱਲੋਂ ਪੂਰੀ ਤਰ੍ਹਾਂ ਉਤਸ਼ਾਹਿਤ ਕੀਤਾ ਜਾਵੇਗਾ।

          ਇਸ ਸਬੰਧੀ ਜਾਣਕਾਰੀ ਦਿੰਦਿਆਂ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਬਸੰਤ ਮੇਲੇ ‘ਤੇ ਹੋਣ ਵਾਲੇ ਵੱਖ-ਵੱਖ ਪਤੰਗਬਾਜ਼ੀ ਦੇ ਮੁਕਾਬਲਿਆਂ ਵਿੱਚ ਜੇਤੂਆਂ ਨੂੰ 10 ਲੱਖ ਕੇ ਕਰੀਬ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

            ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਅਮੀਰ ਵਿਰਾਸਤ ਅਤੇ ਸੱਭਿਆਚਾਰ ਬਾਰੇ ਦੇਸ਼-ਦੁਨਿਆ ਨੂੰ ਜਾਣੂ ਕਰਵਾਉਣ, ਸੂਬੇ ਵਿਚ ਸੈਰ ਸਪਾਟਾ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪ੍ਰਾਪਤੀ ਲਈ ਹੁਣ ਪੰਜਾਬ ਸਰਕਾਰ ਇੱਥੋਂ ਦੀ ਅਮੀਰ ਵਿਰਾਸਤ ਅਤੇ ਸਭਿਆਚਾਰਕ ਮਹੱਤਤਾ ਨੂੰ ਉਜਾਗਰ ਕਰਨ ਲਈ ਵਿਰਾਸਤੀ ਮੇਲਿਆਂ ਦਾ ਧੂਮ ਧਾਮ ਨਾਲ ਆਯੋਜਨ ਕਰੇਗੀ। ਜਿਸ ਤਹਿਤ ਰਾਜ ਵਿੱਚ ਸਾਲ ਭਰ 22 ਮੇਲੇ ਕਰਵਾਏ ਜਾਣਗੇ ਅਤੇ ਇਨ੍ਹਾਂ ਦੀ ਲੜੀ ਵਿਚ ਰਾਜ ਸਰਕਾਰ ਵੱਲੋਂ ਫਿਰੋਜ਼ਪੁਰ ਵਿਖੇ ਬਸੰਤ ਫੈਸਟੀਵਲ ਦਾ ਆਯੋਜਨ ਕੀਤਾ ਜਾਵੇਗਾ ਅਤੇ ਪਤੰਗਬਾਜ਼ੀ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ।

            ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਫਿਰੋਜ਼ਪੁਰ ਦੀ ਬਸੰਤ ਦਾ ਤਿਉਹਾਰ ਦੁਨੀਆਂ ਭਰ ਵਿੱਚ ਮਸ਼ਹੂਰ ਹੈ ਅਤੇ ਦੇਸ਼ ਵਿਦੇਸ਼ ਤੋਂ ਲੋਕ ਆਪਣੇ ਰਿਸ਼ਤੇਦਾਰਾਂ ਘਰ ਬਸੰਤ ਦਾ ਵਿਸ਼ੇਸ਼ ਤੌਰ ‘ਤੇ ਆਨੰਦ ਮਾਨਣ ਇਥੇ ਪਹੁੰਚਦੇ ਹਨ। ਉਨ੍ਹਾਂ ਕਿਹਾ ਕਿ ਹੁਣ ਫਿਰੋਜ਼ਪੁਰ ਦੀ ਬਸੰਤ ਨੂੰ ਹੋਰ ਵੀ ਧੂਮਧਾਮ ਨਾਲ ਮਨਾਇਆ ਜਾਵੇਗਾ, ਜਿੱਥੇ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਰਾਜ ਸਰਕਾਰ ਵਲੋਂ ਜੇਤੂਆਂ ਨੂੰ ਆਕਰਸ਼ਕ ਇਨਾਮ ਦਿੱਤੇ ਜਾਣਗੇ।

Related Articles

Leave a Comment