Home » ਜ਼ਿਲ੍ਹੇ ਦੇ 2728 ਕੈਂਸਰ ਮਰੀਜ਼ਾਂ ਦਾ 36 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਇਆ ਮੁਫ਼ਤ ਇਲਾਜ਼-ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੇ 2728 ਕੈਂਸਰ ਮਰੀਜ਼ਾਂ ਦਾ 36 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਇਆ ਮੁਫ਼ਤ ਇਲਾਜ਼-ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਅਧੀਨ ਕੈਂਸਰ ਦੇ ਮਰੀਜ਼ਾਂ ਲਈ ਮੁਫ਼ਤ ਇਲਾਜ਼ ਦੀ ਦਿੱਤੀ ਜਾਂਦੀ ਹੈ ਸੁਵਿਧਾ

by Rakha Prabh
9 views

ਮਾਨਸਾ, 12 ਜੂਨ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ
ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਕੈਂਸਰ ਦੇ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ
ਸਕੀਮ ਅਧੀਨ ਪੰਜਾਬ ਦੇ ਵਸਨੀਕ ਕੈਂਸਰ ਦੇ ਮਰੀਜ਼ ਵਿਅਕਤੀ ਦਾ ਡੇਢ ਲੱਖ ਰੁਪਏ ਤੱਕ ਦਾ
ਇਲਾਜ਼ ਸਰਕਾਰੀ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ
ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਟੀ. ਬੈਨਿਥ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਪੰਜਾਬ ਅੰਦਰ ਸਾਲ
2012 ਵਿੱਚ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਕੈਂਸਰ ਦੇ
ਮਰੀਜ਼ਾਂ ਦਾ ਮੁਫ਼ਤ ਇਲਾਜ਼ ਕਰਨ ਦਾ ਪ੍ਰਾਵਧਾਨ ਹੈ ਅਤੇ ਜ਼ਿਲ੍ਹਾ ਮਾਨਸਾ ਵਿਚ ਹੁਣ ਤੱਕ 2728
ਮਰੀਜ਼ਾਂ ਦਾ 36 ਕਰੋੜ 10 ਲੱਖ ਰੁਪਏ ਦੀ ਰਾਸ਼ੀ ਖ਼ਰਚ ਕੇ ਇਲਾਜ ਕਰਵਾਇਆ ਜਾ ਚੁੱਕਾ
ਹੈ। ਉਨ੍ਹਾਂ ਦੱਸਿਆ ਕਿ ਇਲਾਜ਼ ਕਰਵਾਉਣ ਲਈ ਇਹ ਵਿੱਤੀ ਸਹਾਇਤਾ ਕੈਂਸਰ ਦੇ ਖਰਚੇ
ਲਈ ਮਰੀਜ਼ ਨੂੰ ਨਹੀਂ ਦਿੱਤੀ ਜਾਂਦੀ ਸਗੋਂ ਸਿੱਧਾ ਹੀ ਸਬੰਧਤ ਹਸਪਤਾਲ ਨੂੰ ਦਿੱਤੀ ਜਾਂਦੀ
ਹੈ ਜਿੱਥੇ ਮਰੀਜ਼ ਨੇ ਆਪਣਾ ਇਲਾਜ਼ ਕਰਵਾਇਆ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2022-23 ਦੌਰਾਨ 23 ਮਰੀਜ਼ਾਂ ਨੇ 23 ਲੱਖ
25 ਹਜ਼ਾਰ ਦੀ ਲਾਗਤ ਨਾਲ ਆਪਣਾ ਕੈਂਸਰ ਦੀ ਬਿਮਾਰੀ ਦਾ ਇਲਾਜ਼ ਕਰਵਾਇਆ ਹੈ। ਉਨ੍ਹਾਂ
ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਛਾਤੀ ਵਿਚ ਗਿਲ੍ਹਟੀ, ਮਾਹਵਾਰੀ ਦੌਰਾਨ
ਬਦਲਾਅ, ਵਾਰ-ਵਾਰ ਖੂਨ ਆਉਣਾ, ਬੱਚੇਦਾਨੀ ਵਿੱਚ ਰਸੌਲੀ ਜਾਂ ਕੋਈ ਹੋਰ ਤਕਲੀਫ
ਹੁੰਦੀ ਹੈ ਤਾਂ ਉਹ ਨੇੜੇ ਦੇ ਹਸਪਤਾਲ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣ। ਜਾਂਚ ਦੌਰਾਨ
ਜੇਕਰ ਕਿਸੇ ਮਰੀਜ਼ ਨੂੰ ਕੈਂਸਰ ਦੀ ਨਿਸ਼ਾਨੀ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਡੇਢ ਲੱਖ
ਰੁਪਏ ਤੱਕ ਦਾ ਇਲਾਜ਼ ਉਸ ਦਿਨ ਤੋਂ ਹੀ ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਯੋਜਨਾ ਅਧੀਨ
ਸਾਰੇ ਇਨਪੈਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।
ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਦੱਸਿਆ ਕਿ ਕੈਂਸਰ ਦੀ ਬਿਮਾਰੀ ਤੋਂ ਬਚਾਅ
ਲਈ ਫਸਲਾਂ ਉੱਤੇ ਜ਼ਿਆਦਾ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਨਾ ਕਰਨਾ, ਸ਼ਰਾਬ ਅਤੇ
ਤੰਬਾਕੂ ਬੀੜੀ ਸਿਗਰਟ ਦੀ ਵਰਤੋਂ ਨਾ ਕਰਨਾ, ਕੈਂਸਰ ਤੇ ਇਸ ਦੇ ਮੁਢਲੇ ਚਿੰਨ੍ਹ ਦੀ ਜਲਦੀ
ਪਹਿਚਾਣ, ਸ਼ੱਕ ਪੈਣ ’ਤੇ ਸਮੇਂ ਸਿਰ ਜਾਂਚ ਕਰਾਉਣਾ ਪ੍ਰਮੁੱਖ ਹਨ। ਉਨ੍ਹਾਂ ਕਿਹਾ ਕਿ
ਜ਼ਿਆਦਾ ਚਰਬੀ ਵਾਲੇ ਭੋਜਨ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਸਾਨੂੰ
ਹਮੇਸ਼ਾ ਸਿਹਤਮੰਦ ਖ਼ੁਰਾਕ ਖਾਣੀ ਚਾਹੀਦੀ ਹੈ, ਜੇਕਰ ਸਰੀਰ ਦੇ ਕਿਸੇ ਵੀ ਹਿੱਸੇ
ਵਿੱਚ ਅਣਚਾਹੀ ਰਸੌਲੀ ਜਾਂ ਗਿਲ੍ਹਟੀ ਆਦਿ ਹੋਵੇ, ਤਾਂ ਤੁਰੰਤ ਡਾਕਟਰ ਦੀ ਸਲਾਹ ਲੈਣੀ
ਚਾਹੀਦੀ ਹੈ। ਔਰਤਾਂ ਵਿੱਚ ਮਾਹਵਾਰੀ ਦੇ ਲੱਛਣਾਂ ਦੇ ਬਦਲਾਵ ਤੇ ਡਾਕਟਰ ਦੀ ਸਲਾਹ ਲੈਣੀ,
ਆਪਣਾ ਆਲਾ ਦੁਆਲਾ ਸਾਫ ਰੱਖ ਕੇ ਕੈਂਸਰ ਜਿਹੀ ਨਾਮੁਰਾਦ ਬਿਮਾਰੀ ਤੋਂ ਬਚਿਆ ਜਾ
ਸਕਦਾ ਹੈ।

Related Articles

Leave a Comment