Home » ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਸਰਕਾਰ – ਮਾਨ

ਪੜ੍ਹੇ-ਲਿਖੇ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਸਰਕਾਰ – ਮਾਨ

by Rakha Prabh
8 views
ਫਗਵਾੜਾ 12 ਜੂਨ (ਸ਼ਿਵ ਕੋੜਾ) ਨਜਦੀਕੀ ਪਿੰਡ ਖਜੂਰਲਾ ਵਿਖੇ ਗ੍ਰਾਮ ਪੰਚਾਇਤ ਖਜੂਰਲਾ ਅਤੇ ਯੰਗ ਸਪੋਰਟਸ ਕਲੱਬ ਖਜੂਰਲਾ ਦੇ ਸਾਂਝੇ ਸਹਿਯੋਗ ਨਾਲ ਬਣੇ ਬਾਬਾ ਸਾਹਿਬ ਡਾ. ਬੀ.ਆਰ ਅੰਬੇਡਕਰ ਜਿੰਮ ਦਾ ਉਦਘਾਟਨ ਆਮ ਆਦਮੀ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਪਿੰਡ ਵਾਸੀਆਂ ਵਲੋਂ ਜੋਗਿੰਦਰ ਸਿੰਘ ਮਾਨ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਨੂੰ ਸਨਮਾਨਤ ਕੀਤਾ ਗਿਆ। ਮਾਨ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਡਾ. ਅੰਬੇਡਕਰ ਦੇ ਦਰਸਾਏ ਮਾਰਗ ‘ਤੇ ਚੱਲਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਨ ਅਤੇ ਨਾਲ ਹੀ ਆਪਣੀ ਸਿਹਤ ਪ੍ਰਤੀ ਜਾਗਰੁਕ ਰਹਿੰਦਿਆਂ ਇਸ ਜਿੰਮ ਦਾ ਵੱਧ ਤੋਂ ਵੱਧ ਲਾਹਾ ਲੈਂਦਿਆਂ ਕਸਰਤ ਜਰੂਰ ਕਰਨ। ਉਹਨਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਪੂਰੀ ਤਰਾਂ ਰਹਿਤ ਰਹਿਣ ਲਈ ਪ੍ਰੇਰਿਆ ਅਤੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੁਜਗਾਰ ਦੇਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ। ਪਬਲਿਕ ਸੈਕਟਰ ‘ਚ ਜਿੱਥੇ ਹਜਾਰਾਂ ਨੌਕਰੀਆਂ ਪਿਛਲੇ ਇਕ ਸਾਲ ‘ਚ ਦਿੱਤੀਆਂ ਗਈਆਂ ਹਨ ਉੱਥੇ ਹੀ ਪ੍ਰਾਈਵੇਟ ਸੈਕਟਰ ‘ਚ ਵੀ ਦੋ ਲੱਖ ਤੋਂ ਵੱਧ ਰੁਜਗਾਰ ਦੇ ਮੌਕੇ ਦਿੱਤੇ ਗਏ ਹਨ। ਪਿੰਡ ਵਾਸੀਆਂ ਨੇ ਵਿਕਾਸ ਨਾਲ ਸਬੰਧਤ ਕੁੱਝ ਮੰਗਾਂ ਵੀ ਰੱਖੀਆਂ ਜਿਹਨਾਂ ਨੂੰ ਪੂਰਾ ਕਰਵਾਉਣ ਦਾ ਮਾਨ ਵਲੋਂ ਭਰੋਸਾ ਦਿੱਤਾ ਗਿਆ। ਇਸ ਮੌਕੇ ਡਾ. ਸੁਖਬੀਰ ਮਾਨਾਵਲੀ, ਪ੍ਰੀਤੀ ਪੰਚ, ਰੇਖਾ ਰਾਣੀ ਪੰਚ, ਕੁਲਵਿੰਦਰ ਕੁਮਾਰ ਪੰਚ, ਮਨੀਸ਼ ਪੰਚ, ਲਖਵਿੰਦਰ ਸਿੰਘ ਸਾਬਕਾ ਸਰਪੰਚ, ਸੁਰਿੰਦਰ ਕੌਰ ਸਾਬਕਾ ਸਰਪੰਚ, ਮਨਦੀਪ ਸਿੰਘ ਪਿਆਰਾ, ਹਰਪ੍ਰੀਤ ਸਿੰਘ ਜੱਜ, ਅਮਨਦੀਪ ਸਿੰਘ ਕਾਕਾ, ਸਨੀ ਯੂ.ਕੇ, ਜਸਨੂਰ ਸਿੰਘ ਨਿੱਜਰ, ਮੁਖਤਿਆਰ ਸਿੰਘ, ਪਹਿਲਵਾਨ ਨਿੱਜਰ, ਗੁਰਪ੍ਰੀਤ ਸਿੰਘ ਜੱਜ ਆਦਿ ਹਾਜਰ ਸਨ।

Related Articles

Leave a Comment