ਪੰਜਾਬ ਦੇ ਮੋਗਾ ਸ਼ਹਿਰ ਵਿੱਚ ਅੱਜ ਦਿਨ ਦਿਹਾੜੇ ਤੇ ਭੀੜ ਭਾੜ ਵਾਲੇ ਬਜ਼ਾਰ ਵਿੱਚ ਤਿੰਨ ਨਕਾਬਪੋਸ਼ ਵਿਅਕਤੀਆਂ ਵੱਲੋਂ ਜਿਊਲਰ ਤੇ ਗੋਲੀਆਂ ਚਲਾਈਆਂ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਸਮੇਂ ਮੋਗਾ ਦੀ ਰਾਮਗੰਜ ਮੰਡੀ ਵਿੱਚ 3 ਨਕਾਬਪੋਸ਼ ਵਿਅਕਤੀਆਂ ਨੇ ਏਸ਼ੀਅਨ ਜਿਊਲਰ ਨੂੰ ਗੋਲੀਆਂ ਮਾਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਤਿੰਨੇ ਵਿਅਕਤੀ ਲੁੱਟਣ ਦੀ ਨੀਅਤ ਨਾਲ ਆਏ ਹੋ ਸਕਦੇ ਹਨ। ਪਰ ਪੁਲਿਸ ਇਸ ਮਾਮਲੇ ਵਿੱਚ ਕੁੱਝ ਬੋਲਣ ਨੂੰ ਤਿਆਰ ਨਹੀਂ ਹੈ। ਜ਼ਖ਼ਮੀ ਕਾਰੋਬਾਰੀ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਨਕਾਬਪੋਸ਼ ਵਿਅਕਤੀਆਂ ਦੀ ਪੈੜ ਨੱਪਣ ਲਈ ਫੁਟੇਜ ਦੇਖਿਆ ਜਾ ਰਹੀਆਂ ਹਨ।