ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਗਗੜਭਾਣਾ ਅਤੇ ਚੁੰਗ ਵਿੱਚ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ
-ਪਿੰਡਾਂ ਦੇ ਵਿਕਾਸ ਦੇ ਕੰਮਾਂ ‘ਚ ਹੋਰ ਤੇਜ਼ੀ ਲਿਆਂਦੀ ਜਾਵੇ : ਕੈਬਨਿਟ ਮੰਤਰੀ
ਪਿੰਡ ਚੁੰਗ ਦੀ ਬਹੁ ਗਿਣਤੀ ਵਸੋਂ ਆਮ ਆਦਮੀ ਪਾਰਟੀ ਨਾਲ ਤੁਰੀ
ਅੰਮਿ੍ਤਸਰ, 13 ਜੂਨ (ਗਰਮੀਤ ਸਿੰਘ ਪੱਟੀ)
ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਹਲਕੇ ਦੇ ਪਿੰਡ ਗਗੜਭਾਣਾ ਅਤੇ ਚੁੰਗ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਅਧਿਕਾਰੀਆਂ ਨੂੰ ਚੱਲ ਰਹੇ ਕੰਮਾਂ ‘ਚ ਹੋਰ ਤੇਜ਼ੀ ਲਿਆਉਣ ਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਵੱਲ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਾਕਟਰ ਗੁਰਵਿੰਦਰ ਸਿੰਘ, ਸੂਬੇਦਾਰ ਛਨਾਕ ਸਿੰਘ, ਬੀ ਡੀ ਪੀ ਓ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸ ਹਰਭਜਨ ਸਿੰਘ ਨੇ ਦੋਵੇਂ ਪਿੰਡਾਂ ਵਿੱਚ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਿਕਾਸੀ ਨਾਲੇ ਅਤੇ ਗਲੀਆਂ ਨਾਲੀਆਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿੰਡ ਚੁੰਗ ਦੀ ਵੱਡੀ ਗਿਣਤੀ ਅਬਾਦੀ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਹੱਕ ਵਿਚ ਫਤਵਾ ਦਿੰਦੇ ਹੋਏ ਪਾਰਟੀ ਦੇ ਹਰੇਕ ਸੱਦੇ ਉਤੇ ਫੁੱਲ ਚੜਾਉਂਦੇ ਹੋਏ ਰਾਜ ਦੀ ਬਿਹਤਰੀ ਲਈ ਦਿਨ ਰਾਤ ਕੰਮ ਕਰਨ ਦਾ ਅਹਿਦ ਲਿਆ, ਜਿਸਦਾ ਕੈਬਨਿਟ ਮੰਤਰੀ ਨੇ ਪੁਰਜੋਰ ਸਵਾਗਤ ਕੀਤਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤੇ ਇਸ ਲੜੀ ਤਹਿਤ ਜਿਥੇ ਪਿੰਡਾਂ ਤੇ ਸ਼ਹਿਰਾਂ ‘ਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਉਥੇ ਹੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮੌਕੇ ਕੈਬਨਿਟ ਮੰਤਰੀ ਨੇ ਹਲਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆਂ ਤੇ ਮੌਕੇ ‘ਤੇ ਹੀ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।