ਲੁਧਿਆਣਾ, 14 ਜੂਨ
ਲੁਧਿਆਣਾ ਦੇ ਰਾਜਗੁਰੂ ਨਗਰ ਨੇੜੇ ਸੀਐੱਮਐੱਸ ਇਨਫੋ ਸਿਸਟਮਜ਼ ਲਿਮਟਿਡ ਦੇ ਦਫ਼ਤਰ ਵਿੱਚ 10 ਜੂਨ ਨੂੰ ਹੋਈ 8.49 ਕਰੋੜ ਰੁਪਏ ਦੀ ਲੁੱਟ ਨਾਲ ਸਬੰਧਤ ਮਾਮਲੇ ਵਿੱਚ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਕਾਊਂਟਰ ਇੰਟੈਲੀਜੈਂਸ ਦੇ ਸਹਿਯੋਗ ਨਾਲ ਲੁਧਿਆਣਾ ਪੁਲੀਸ ਨੇ 60 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁੱਟ ਦੀ ਵਾਰਦਾਤ ਨੂੰ ਸੁਲਝਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸਾਜ਼ਿਸ਼ ਵਿੱਚ ਸ਼ਾਮਲ 10 ਮੁਲਜ਼ਮਾਂ ਵਿੱਚੋਂ ਪੰਜ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਬਰਾਮਦਗੀ ਕੀਤੀ ਗਈ ਹੈ। ਸ਼ਨਿਚਰਵਾਰ ਤੜਕੇ ਕਰੀਬ 10 ਹਥਿਆਰਬੰਦ ਲੁਟੇਰੇ ਕੰਪਨੀ ਦੇ ਦਫਤਰ ਵਿੱਚ ਦਾਖਲ ਹੋ ਕੇ ਪੰਜ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਕੰਪਨੀ ਦੇ ਦਫ਼ਤਰ ਵਿੱਚੋਂ 8.49 ਕਰੋੜ ਰੁਪਏ ਲੁੱਟ ਕੇ ਕੈਸ਼ ਵੈਨ ਵਿੱਚ ਫਰਾਰ ਹੋ ਗਏ ਸਨ। ਬਾਅਦ ਵਿੱਚ ਮੁੱਲਾਂਪੁਰ ਨੇੜੇ ਵੈਨ ਨੂੰ ਛੱਡ ਦਿੱਤਾ। ਪੁਲੀਸ ਨੇ ਵੈਨ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ ਸਨ, ਜੋ ਕੰਪਨੀ ਦੇ ਸਨ