ਨਵੀਂ ਦਿੱਲੀ, 14 ਜੂਨ
ਤਾਮਿਲਨਾਡੂ ਦੇ ਬਿਜਲੀ ਮੰਤਰੀ ਵੀ. ਸੇਂਥਿਲ ਬਾਲਾਜੀ ਨੂੰ ਗ੍ਰਿਫਤਾਰ ਕਰਨ ਦੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਕਦਮ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸਰਕਾਰ ਵੱਲੋਂ ‘ਪੀੜਤ ਕਰਨ ਅਤੇ ਬਦਲਾਖੋਰੀ ਦੀ ਰਾਜਨੀਤੀ’ ਕਰਾਰ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀ ਅਜਿਹੀਆਂ ਕਾਰਵਾਈਆਂ ਅੱਗੇ ਝੁਕਣ ਵਾਲੀਆਂ ਨਹੀਂ।