Home » ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਸਾਫ ਸੁਥਰੀ ਸ਼ਖ਼ਸੀਅਤ ਦੇ ਮਾਲਕ ਸਰਕਾਰ ਧੱਕੇ ਸ਼ਾਹੀ ਬੰਦ ਕਰੇ : ਗੁਰਦੇਵ ਸਿੰਘ ਸਿੱਧੂ /ਬਲਵਿੰਦਰ ਸਿੰਘ  ਭੁੱਟੋ

ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਸਾਫ ਸੁਥਰੀ ਸ਼ਖ਼ਸੀਅਤ ਦੇ ਮਾਲਕ ਸਰਕਾਰ ਧੱਕੇ ਸ਼ਾਹੀ ਬੰਦ ਕਰੇ : ਗੁਰਦੇਵ ਸਿੰਘ ਸਿੱਧੂ /ਬਲਵਿੰਦਰ ਸਿੰਘ  ਭੁੱਟੋ

by Rakha Prabh
167 views

ਫਿਰੋਜ਼ਪੁਰ 14 ਜੂਨ – ਪੰਜਾਬ ਦੀ ਅਵਾਜ਼ ਅਦਾਰਾ ਅਜੀਤ ਅਖਬਾਰ ਜਲੰਧਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੀ ਸਾਫ ਸੁਥਰੀ ਸ਼ਖ਼ਸੀਅਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕਿੜ ਕੱਢਣ ਲਈ ਦਾਗ਼ ਦਾਰ ਕਰਨ ਲਈ ਝੂਠਾ ਫਸਾਉਣ ਲਈ ਕਾਰਵਾਈਆਂ ਕਰਵਾ ਰਹੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਵਿਖੇ ਕਿਸਾਨ ਮਜ਼ਦੂਰ ਮੁਲਾਜ਼ਮ ਅਤੇ ਰਾਜਨੀਤਕ ਜੱਥੇਬੰਦੀਆਂ ਵੱਲੋਂ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਮੰਗ ਪੱਤਰ ਦੇਣ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸਿੱਧੂ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ਅਗਵਾਈ ਕਰਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੌਣਾਂ ਮੌਕੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਖਾਂਧੀਆ ਸਹੀਦਾ ਦੀਆਂ ਕਸਮਾਂ ਨੂੰ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਝੂਠ ਦੇ ਸਹਾਰੇ ਸੱਚ ਦੀ ਆਵਾਜ਼ ਨੂੰ ਦਬਾਈਆਂ ਨਹੀ ਜਾ ਸਕਦਾ ਸਮੁੱਚੇ ਪੰਜਾਬ ਦੇ ਲੋਕ ਅਤੇ ਕਿਸਾਨ ਮਜ਼ਦੂਰ ਮੁਲਾਜ਼ਮ ਵਰਗ ਇਨ੍ਹਾਂ ਦੇ ਨਾਲ ਖੜਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਇੰਜ ਜਗਦੀਪ ਸਿੰਘ ਮਾਂਗਟ ਜ਼ਿਲ੍ਹਾ ਜਰਨਲ ਸਕੱਤਰ ਪਸਸਫ ਫਿਰੋਜ਼ਪੁਰ,ਕਿਸਨ ਚੰਦ ਜਾਗੋਵਾਲੀਆ ਸਾਬਕਾ ਪ੍ਰਧਾਨ ਪਸਸਫ, ਦਲਜੀਤ ਸਿੰਘ ਯਾਰੇਸਾਹਵਾਲਾ ਬਲਾਕ ਪ੍ਰਧਾਨ ਪਸਸਫ ਫਿਰੋਜ਼ਪੁਰ, ਬਲਵੀਰ ਸਿੰਘ ਗੋਖੀਵਾਲਾ ਮੀਤ ਪ੍ਰਧਾਨ, ਨਿਸ਼ਾਨ ਸਿੰਘ ਸਿੱਧੂ, ਬਲਰਾਮ ਵਰਮਾ, ਗੁਰਪ੍ਰੀਤ ਸਿੰਘ ਸਿੱਧੂ ਸ਼ਹਿਰੀ ਵਿੱਤ ਸਕੱਤਰ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਰਕਰ ਹਾਜ਼ਰ ਸਨ ।

Related Articles

Leave a Comment