Home » ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ  ਖਰਚੇ ਜਾਣਗੇ 10 ਲੱਖ ਰੁਪਏ -ਵਿਧਾਇਕ ਨਿੱਜਰ

ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ  ਖਰਚੇ ਜਾਣਗੇ 10 ਲੱਖ ਰੁਪਏ -ਵਿਧਾਇਕ ਨਿੱਜਰ

by Rakha Prabh
47 views
ਅੰਮ੍ਰਿਤਸਰ 14 ਜੂਨ ( ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਤੇਜੀ ਨਾਲ ਵਿਕਾਸ ਕਾਰਜ ਸ਼ੁਰੂ ਕੀਤੀ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜਰ ਵਿਧਾਇਕ ਨੇ ਆਪਣੇ ਵਿਧਾਨ ਸਭਾ ਹਲਕਾ ਦੱਖਣੀ ਦੇ ਚੌਂਕ ਲਛਮਣਸਰ ਵਾਰਡ ਨੰਬਰ 62 ਵਿਖੇ ਸਥਿਤ ਧਰਮਸ਼ਾਲਾ ਦੇ ਨਿਰਮਾਣ ਅਤੇ ਨਵੀਨੀਕਰਨ ਕਰਨ ਲਈ ਨੀਂਹ ਪੱਥਰ ਰੱਖਦੇ ਸਮੇਂ ਕੀਤਾ। ਉਨਾਂ ਕਿਹਾ ਕਿ ਇਸ ਦੀ ਉਸਾਰੀ ਅਤੇ ਨਵੀਨੀਕਰਨ ਲਈ 10 ਲੱਖ ਰੁਪਏ ਖਰਚ ਕੀਤੇ ਜਾਣਗੇ।
ਇਸ ਮੌਕੇ ਡਾ. ਨਿੱਜਰ ਨੇ ਵਾਰਡ ਨੰਬਰ-62 ਦੇ ਚੌਂਕ ਲਛਮਨਸਰ ਵਿਖੇ ਸ੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਰੱਖੀ ਗਈ ਮੀਟਿੰਗ ਵਿੱਚ ਵੀ ਸ਼ਿਰਕਤ ਕੀਤੀ। ਇਸ ਮੌਕੇ ਸ੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਡਾ. ਨਿੱਜਰ ਨੂੰ ਸਨਮਾਨਿਤ ਵੀ ਕੀਤਾ ਗਿਆ ਅਤੇ ਕਮੇਟੀ ਦੇ ਮੈਂਬਰ ਸਾਹਿਲ ਸੁਨੱਖ ਵੱਲੋਂ ਡਾ. ਨਿੱਜਰ ਦੁਆਰਾ ਹਲਕਾ ਦੱਖਣੀ ਵਿੱਚ ਲੋਕ ਹਿੱਤਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ।
ਡਾ. ਨਿੱਜਰ ਨੇ ਲੋਕਾਂ ਨੂੰ ਹਲਕਾ ਦੱਖਣੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ ਅਤੇ ਵਾਅਦਾ ਕੀਤਾ ਕਿ ਭਵਿੱਖ ਵਿੱਚ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਾ. ਨਿੱਜਰ ਵੱਲੋਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੱਖਣੀ ਹਲਕੇ ਵਿਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਦੀਆਂ ਸਮੱਸਿਆਵਾਂ ਵੀ ਸੂਣੀਆਂ ਗਈਆਂ ਅਤੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।
ਇਸ ਮੌਕੇ ਤੇ ਸ੍ਰੀ ਸ਼ਿਵਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਸਾਗਰ, ਸੁਰੇਸ਼, ਡਿਪਟੀ, ਸਾਹਿਲ ਸੁਨੱਖ, ਜਗਦੀਪ ਸਿੰਘ ਜੱਗਾ, ਬਲਾਕ ਪ੍ਰਧਾਨ ਨਰਿੰਦਰ ਮਰਵਾਹਾ, ਮੌਂਟੂ ਸਰਬਜੀਤ ਸਿੰਘ ਆਦਿ ਹਾਜ਼ਰ ਸਨ।
ਕੈਪਸ਼ਨ :  ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੀਂਹ ਪੱਥਰ ਰੱਖਦੇ ਹੋਏ।
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ।

Related Articles

Leave a Comment