ਮੱਲਾ ਵਾਲਾ (ਗੁਰਦੇਵ ਸਿੰਘ ਗਿੱਲ )-ਬੀਤੇ ਦਿਨੀਂ ਮੋਗਾ ਦੇ ਇਕ ਸੁਨਿਆਰੇ ਨੂੰ ਗੋਲੀ ਮਾਰ ਕੇ ਉਸ ਦੀ ਦੁਕਾਨ ਨੂੰ ਲੁੱਟ ਕੇ ਲੈ ਜਾਣ ਦੀ ਘਟਨਾ ਤੋਂ ਬਾਅਦ ਜ਼ਖ਼ਮੀ ਸੁਨਿਆਰੇ ਦੀ ਲੁਧਿਆਣਾ ਦੇ ਡੀਐੱਮਸੀ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ। ਜਿਸ ਕਾਰਨ ਪਰਿਵਾਰ ਅਤੇ ਸਨਿਆਰੇ ਦਾ ਕੰਮ ਕਰਨ ਵਾਲੇ ਸਮੂਹ ਦੁਕਾਨਦਾਰਾਂ,ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਸੰਬੰਧੀ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਸਵਰਨਕਾਰ ਸੰਘ ਮੱਲਾਂ ਵਾਲਾ ਦੇ ਪ੍ਰਧਾਨ ਜਗਮੋਹਣ ਖੁਰਮਾ ਨੇ ਕਿਹਾ ਕਿ ਇਸ ਮੰਦਭਾਗੀ ਘਟਨਾ ਕਰਕੇ ਪੂਰਾ ਪੰਜਾਬ ਦਾ ਸੁਨਿਆਰਾ ਭਾਈਚਾਰਾ ਸੋਗ ’ਚ ਡੁੱਬ ਗਿਆ ਹੈ। ਉਨ੍ਹਾਂ ਕਿਹਾ ਕੇ ਸਵਰਨਕਾਰ ਸੰਘ ਮੱਲਾਂ ਵਾਲਾ ਦੁੱਖ ਦੀ ਇਸ ਘੜੀ ਵਿੱਚ ਇਸ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਅਤੇ ਪ੍ਰਸ਼ਾਸ਼ਨ ਤੋਂ ਮੰਗ ਕਰਦੇ ਹਾਂ ਕਿ ਕਾਤਲਾਂ ਨੂੰ ਫੜ ਕੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਅਤੇ ਪੰਜਾਬ ਵਿਚ ਹੋ ਰਹੀਆਂ ਲੁੱਟਾਂ ਖੋਹਾਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾਵੇ , ਇਸ ਮੌਕੇ ਸਵਰਨਕਾਰ ਸੰਘ ਮੱਲਾਂ ਵਾਲਾ ਯੂਨੀਅਨ ਦੇ ਸਮੂਹ ਦੁਕਾਨਦਾਰ ਹਾਜਰ ਸਨ