ਤੁਹਾਡਾ ਕੀਤਾ ਹੋਇਆ ਖੂਨਦਾਨ ਕਿਸੇ ਵਿਅਕਤੀ ਦੀ ਜਾਨ ਬਚਾ ਸਕਦਾ : ਡੀਸੀ ਕੁਲਵੰਤ ਸਿੰਘ
ਮੋਗਾ 14 ਜੂਨ ( ਲਵਪ੍ਰੀਤ ਸਿੰਘ ਸਿੱਧੂ/ ਅਜੀਤ ਸਿੰਘ ) ਵਿਸ਼ਵ ਖੂਨ ਦਾਨ ਦਿਹਾੜੇ ਮੌਕੇ ਮੋਗਾ ਦੀਆਂ ਸਮੂਹ ਸਮਾਜਸੇਵੀ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਸਿਵਲ ਹਸਪਤਾਲ ਮੋਗਾ ਵਿਖੇ ਐਸ ਐਮ ਉ ਡਾ ਅੱਤਰੀ ਦੀ ਦੇਖ ਰੇਖ ਹੇਠ ਕੀਤਾ ਗਿਆ। ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਵੱਲੋਂ ਖੂਨਦਾਨ ਕਰਕੇ ਲੋਕਾਂ ਨੂੰ ਆਪਣਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਵਿਅਕਤੀ ਦੀ ਜਾਨ ਬਚਾ ਸਕਦਾ ਹੈ , ਜੋ ਸਭ ਤੋਂ ਵੱਡਾ ਪਰਉਪਕਾਰ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਖੂਨਦਾਨ ਕਰਨ ਨਾਲ ਸਿਹਤ ਉੱਤੇ ਕੋਈ ਮਾੜਾ ਪ੍ਰਭਾਵ ਨਹੀ ਪੈਂਦਾ ਅਤੇ ਖੂਨਦਾਨ ਕਰਨ ਵਾਲਾ ਵਿਅਕਤੀ ਸਗੋ ਹੋਰ ਤੰਦਰੁਸਤ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਨਾਲ ਮਨੁੱਖ ਦਾ ਸਰੀਰ ਨਵਾਂ ਖੂਨ ਨਾਲ ਦੀ ਬਣਾਉਣਾ ਸ਼ੁਰੂ ਕਰ ਦਿੰਦਾ ਹੈ ਜਿਸ ਨਾਲ ਨਵਾਂ ਖੂਨ ਨਾੜੀਆਂ ਵਿੱਚ ਵਹਿਣਾ ਸ਼ੁਰੂ ਹੋ ਜਾਂਦਾ ਹੈ, ਤੇ ਵਿਅਕਤੀ ਤੰਦਰੁਸਤ ਹੋ ਜਾਂਦਾ ਹੈ। ਇਸ ਮੌਕੇ ਸਾਬਕਾ ਤਹਿਸੀਲਦਾਰ ਗੁਰਮੀਤ ਸਿੰਘ,ਐਸ ਐਮ ਉ ਡਾ ਅੱਤਰੀ ਅਤੇ ਹੋਰ ਸੰਸਥਾਵਾਂ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਸ੍ਰ ਕਲਵੰਤ ਸਿੰਘ ਦਾ ਫੁੱਲਾ ਦਾ ਬੁੱਕਾਂ ਦੇ ਕੇ ਸੁਆਗਤ ਕੀਤਾ। ਇਸ ਖੂਨਦਾਨ ਕੈਂਪ ਦੌਰਾਨ ਸੈਂਕੜੇ ਖੂਨਦਾਨੀਆਂ ਵੱਲੋਂ ਆਪਣਾ ਖੂਨ ਦਾਨ ਕੀਤਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੰਡੇ ਗਏ।