Home » ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾ ਸਕਦੇ ਹਨ: ਡਾ. ਮਹੇਸ਼ ਕੁਮਾਰ

ਸਿਹਤਮੰਦ ਵਿਅਕਤੀ ਖੂਨਦਾਨ ਕਰਕੇ ਕਿਸੇ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾ ਸਕਦੇ ਹਨ: ਡਾ. ਮਹੇਸ਼ ਕੁਮਾਰ

ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਖੂਨਦਾਨ ਕਰਨ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਸਬੰਧੀ ਚੁੱਕੀ ਸਹੁੰ

by Rakha Prabh
18 views
ਭਵਾਨੀਗੜ੍ਹ/ਸੰਗਰੂਰ, 15 ਜੂਨ, 2023: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਸਿਵਲ ਸਰਜਨ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਕੁਮਾਰ ਦੀ ਅਗਵਾਈ ਵਿੱਚ ਸੀ .ਐਚ. ਸੀ. ਭਵਾਨੀਗੜ੍ਹ ਵਿਖੇ ਭਾਈ ਗੁਰਦਾਸ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਖੂਨਦਾਨ ਕਰਨ ਅਤੇ ਹੋਰ ਲੋਕਾਂ ਨੂੰ ਇਸ ਲਈ ਪ੍ਰੇਰਿਤ ਕਰਨ ਸਬੰਧੀ ਸੂੰਹ ਵੀ ਚੁੱਕੀ ਗਈ।
ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ 28 ਜੂਨ ਤੱਕ ਸਹੁੰ ਚੁੱਕ ਸਮਾਗਮ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਕਿ ਕਿਸੇ ਵੀ ਵਿਅਕਤੀ ਦੀ ਜਾਨ ਖੂਨ ਦੀ ਕਮੀ ਹੋਣ ਕਾਰਨ ਨਾ ਜਾ ਸਕੇ। ਉਨ੍ਹਾਂ ਕਿਹਾ ਕਿ 18 ਸਾਲ ਤੋਂ 65 ਸਾਲ ਦੀ ਉਮਰ ਤੱਕ ਦੇ ਹਰ ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਕੇ ਲੋਕਾਂ ਦੀ ਜ਼ਿੰਦਗੀ ਬਚਾਉਣ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਆਮ ਲੋਕਾਂ ਵਿੱਚ ਇਹ ਵਹਿਮ ਹੁੰਦਾ ਹੈ ਕਿ ਖੂਨਦਾਨ ਕਰਨ ਨਾਲ ਸ਼ਰੀਰ ਵਿੱਚ ਕਮਜ਼ੋਰੀ ਆ ਜਾਂਦੀ ਹੈ, ਪਰ ਅਜਿਹਾ ਕੁਝ ਨਹੀਂ ਹੁੰਦਾ। ਸਗੋ ਸਾਡੇ ਸਰੀਰ ਅੰਦਰ ਖੂਨ ਦੀ ਭਰਪਾਈ ਆਪਣੇ ਆਪ ਪੂਰੀ ਹੋ ਜਾਂਦੀ ਹੈ।ਇਸ ਲਈ ਖੂਨਦਾਨ ਕਰਨ ਲਈ ਖੁਦ ਅੱਗੇ ਆਉਣਾ ਚਾਹੀਦਾ ਹੈ ਕਿਊਂਕਿ ਖੂਨਦਾਨ ਇਕ ਮਹਾਦਾਨ ਹੈ ਇਸ ਨਾਲ ਕਿਸੇ ਮਨੁੱਖੀ ਜੀਵਨ ਨੂੰ ਬਚਾਇਆ ਜਾ ਸਕਦਾ ਹੈ।
 ਸ਼੍ਰੀ ਗੁਰਵਿੰਦਰ ਸਿੰਘ ਬਲਾਕ ਐਜੂਕੇਟਰ-ਕਮ-ਨੋਡਲ ਅਫਸਰ ਆਈ.ਈ.ਸੀ. ਨੇ ਕਿਹਾ ਕਿ ਖੂਨ ਦੀ ਇੱਕ-ਇੱਕ ਬੂੰਦ ਬਹੁਤ ਕੀਮਤੀ ਹੈ, ਜੋ ਕਿ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨਦਾਨ ਦੇ ਸਕਦੀ ਹੈ। ਖੂਨਦਾਨ ਕਰਨਾ ਵੀ ਮਾਨਵਤਾ ਦੀ ਸੇਵਾ ਕਰਨਾ ਹੈ। ਉਨ੍ਹਾਂ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਸਿਰਫ ਇੱਕ ਹੀ ਮਰੀਜ਼ ਨੂੰ ਨਹੀਂ ਬਲਕਿ 4 ਮਰੀਜ਼ਾਂ ਨੂੰ ਫਾਇਦਾ ਮਿਲਦਾ ਹੈ ਕਿਉਂਕਿ ਖੂਨ ਦੇ ਚਾਰ ਕੰਪੋਨੈਂਟ ਪਲਾਜ਼ਮਾ, ਆਰ.ਬੀ.ਸੀ., ਪਲੈਟਲੇਟ ਦੇ ਤੌਰ ਤੇ ਅਤੇ ਹੀਊਫੀਲੀਆਂ ਦੇ ਮਰੀਜ਼ਾਂ ਵਿੱਚ ਕਲੋਟਿੰਗ ਫੈਕਟਰ ਵਾਸਤੇ ਕੰਮ ਆਉਂਦਾ ਹੈ।
ਉਨ੍ਹਾਂ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਵਿਅਕਤੀ ਸਵੈ ਇੱਛੂਕ ਖੂਨਦਾਨ ਕਰਨਾ ਚਾਹੁੰਦੇ ਹਨ, ਉਹ ਆਪਣੇ ਆਪ ਨੂੰ ਈ-ਰਕਤਕੋਸ਼ ਵੈਬਸਾਈਟ ‘ਤੇ ਜਾ ਕੇ ਰਜਿਸਟਰਡ ਕਰਕੇ ਜ਼ਰੂਰਤ ਮੁਤਾਬਿਕ ਖੂਨਦਾਨ ਕਰ ਸਕਦੇ ਹਨ। ਇਸ ਮੌਕੇ ਨਰਸਿੰਗ ਕਾਲਜ ਦੇ ਅਧਿਆਪਕ ਅਤੇ ਸਿਹਤ ਵਿਭਾਗ ਦੇ ਕਰਮਚਾਰੀ ਹਾਜ਼ਰ ਸਨ।

Related Articles

Leave a Comment