Home » ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

by Rakha Prabh
32 views
ਅੰਮਿ੍ਤਸਰ, 15 ਜੂਨ ( ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਪੁਡਾ ਅੰਮ੍ਰਿਤਸਰ ਦੀਪਸ਼ਿਖਾ ਸ਼ਰਮਾ ਆਈਏਐਸ, ਵਧੀਕ ਮੁੱਖ ਪ੍ਰਸ਼ਾਸਕ ਡਾ. ਰਜ਼ਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਅਜਨਾਲਾ ਰੋਡ ਤੇ ਪਿੰਡ ਹਰਸਾ ਛੀਨਾ (ਸੱਜੇ ਪਾਸੇ) ਟੀ.ਆਰ. ਵਿਲਾ ਰਿਜੋਰਟ ਦੇ ਸਾਹਮਣੇ ਬਣ ਰਹੀ ਅਣ ਅਧਿਕਾਰਤ ਕਲੋਨੀ ਅਤੇ ਇਸ ਇਲਾਕੇ ਦੇ ਆਸ ਪਾਸ ਹੋ ਰਹੀਆਂ ਅਣ ਅਧਿਕਾਰਤ ਕਮਰਸ਼ੀਅਲ ਉਸਾਰੀਆਂ ਦਾ ਸਾਰਾ ਕੰਮ ਰੁਕਵਾ ਦਿੱਤਾ ਗਿਆ। ਇਸ ਤੋਂ ਇਲਾਵਾਂ ਜ਼ਿਲ੍ਹਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਇਨ੍ਹਾਂ ਕਲੋਨੀਆਂ ਦੇ ਮਾਲਕਾਂ ਨੂੰ ਕਈ ਵਾਰੀ ਕਲੋਨੀਆਂ ਰੈਗੂਲਰ ਕਰਵਾਉਣ ਅਤੇ ਪੰਜਾਬ ਸਰਕਾਰ ਵੱਲੋਂ ਪੁੱਡਾ ਲਈ ਤੈਅ ਕੀਤੇ ਗਏ ਨਿਯਮਾਂ ਅਨੁਸਾਰ ਚੱਲਣ ਲਈ ਕਿਹਾ ਗਿਆ ਸੀ, ਪਰ ਇਨ੍ਹਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਇਸਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਿਸ ਤੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਦੇ ਅਧੀਨ ਪਿਛਲੇ ਮਹੀਨੇ ਵੀ ਲਗਾਤਾਰ ਗ਼ੈਰਕਾਨੂੰਨੀ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਸੀ।
    ਜ੍ਹਿਲਾ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 19 ਕਲੋਨੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਐਸ.ਐਸ.ਪੀ ਦਿਹਾਤੀ, ਅੰਮ੍ਰਿਤਸਰ ਨੂੰ ਲਿਖਿਆਂ ਜਾ ਚੁੱਕਾ ਹੈ ਅਤੇ ਹੁਣ ਤੱਕ 7 ਨਜਾਇਜ਼ ਕਲੋਨੀਆਂ ਨੂੰ ਡਿਮੋਲਿਸ਼ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀਆਂ ਕੱਟਣ ਵਾਲੇ ਵਿਅਕਤੀ ਵਿਰੁੱਧ 3 ਤੋਂ 7 ਸਾਲ ਦੀ ਕੈਦ ਅਤੇ 2 ਤੋਂ 5 ਲੱਖ ਦਾ ਜ਼ੁਰਮਾਨਾ ਵੀ ਕੀਤਾ ਜਾ ਸਕਦਾ ਹੈ ਅਤੇ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਦੱਸਿਆਂ ਕਿ ਮੌਜ਼ੂਦਾ ਸਰਕਾਰ ਵੱਲੋਂ ਇਸ ਤਰਾਂ ਦੇ ਕਾਰਜਾਂ ਲਈ ਅਤੇ ਗੈਰ ਕਨੂੰਨੀ  ਕਲੋਨਾਈਜ਼ਰਾਂ ਲਈ ਸਖ਼ਤ ਕਦਮ ਚੁੱਕਣ ਦੇ ਆਦੇਸ਼ ਜਾਰੀ ਹੋਣ ਤੋਂ ਬਾਅਦ ਪੁੱਡਾ ਵੱਲੋਂ ਅਣ-ਅਧਿਕਾਰਤ ਕਲੋਨੀਆਂ ਦੀ ਵਿਉਂਤਬੰਦੀ ਕਰਕੇ ਕਾਰਵਾਈ ਕੀਤੀ ਜਾਵੇਗੀ

Related Articles

Leave a Comment