Home » ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਏਰੀਏ ‘ਚ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਲਾਗੂ

ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਏਰੀਏ ‘ਚ ਜ਼ਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਲਾਗੂ

by Rakha Prabh
45 views
ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ ਸੁਖਦੇਵ ਮੋਨੂੰ)  ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਲਗਾਉਣੀ ਜਰੂਰੀ ਹੈ, ਇਸ ਤੋਂ ਇਲਾਵਾਂ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆਂ ਭਾਸ਼ਣ ਦੇਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੇ ਜਾਣ ਦੇ ਉਪਰਾਲੇ ਕੀਤੇ ਜਾਣੇ ਜਰੂਰੀ ਹਨ।
ਇਸ ਲਈ ਹਰਜੀਤ ਸਿੰਘ ਧਾਲੀਵਾਲ, ਪੀ.ਪੀ.ਐਸ, ਉੱਪ ਡਿਪਟੀ ਕਮਿਸ਼ਨਰ ਪੁਲਿਸ, -ਕਮ ਕਾਰਜ਼ਕਾਰੀ ਮੈਜਿਸਟਰੇਟ, ਅੰਮ੍ਰਿਤਸਰ ਸ਼ਹਿਰ ਵੱਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ, ਇਹ ਹੁਕਮ ਪਾਸ ਕੀਤਾ ਜਾਂਦਾ ਹੈ ਕਿ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਖੇਤਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਜਨਤਕ ਇਕੱਠ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ, ਪ੍ਰਦਰਸ਼ਨ ਕਰਨ ਅਤੇ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਤੇ ਪਾਬੰਦੀ ਹੋਵੇਗੀ ਅਤੇ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆਂ ਭਾਸ਼ਣ ਦੇਣ ਵਾਲੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 16.06.2023 ਤੋ ਮਿਤੀ 12.09.2023 ਤੱਕ ਲਾਗੂ ਰਹੇਗਾ।

Related Articles

Leave a Comment