Home » ਪਿੰਡ ਆਰਿਫ਼ ਕੇ ਤੇ ਤੂਤ ਵਿਖੇ ‘ਸਰਕਾਰ ਤੁਹਾਡੇ ਦੁਆਰ‘ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ: ਰਣਜੀਤ ਸਿੰਘ

ਪਿੰਡ ਆਰਿਫ਼ ਕੇ ਤੇ ਤੂਤ ਵਿਖੇ ‘ਸਰਕਾਰ ਤੁਹਾਡੇ ਦੁਆਰ‘ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾਵੇਗਾ ਨਿਪਟਾਰਾ: ਰਣਜੀਤ ਸਿੰਘ

by Rakha Prabh
19 views

ਫਿਰੋਜ਼ਪੁਰ 16 ਜੂਨ 2023:

            ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਉਦੇਸ਼ ਨਾਲ ਸ਼ੁਰੂ ਕੀਤੇ ‘ਸਰਕਾਰ ਤੁਹਾਡੇ ਦੁਆਰ‘ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਐਸ.ਡੀ.ਐਮ. ਰਣਜੀਤ ਸਿੰਘ ਭੁੱਲਰ ਵੱਲੋਂ 20 ਜੂਨ 2023 ਨੂੰ ਥਾਣਾ ਪਿੰਡ ਆਰਿਫ਼ ਕੇ ਅਤੇ 23 ਜੂਨ 2023 ਨੂੰ ਸਰਕਾਰੀ ਹਾਈ ਸਕੂਲ ਪਿੰਡ ਤੂਤ ਵਿਖੇ ਕੀਤੇ ਜਾਣ ਵਾਲੇ ਦੌਰੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

          ਸ. ਰਣਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਿੰਡ ਆਰਿਫ਼ ਕੇ ਅਤੇ ਤੂਤ ਵਿਖੇ ਪਹੁੰਚ ਕੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ ਅਤੇ ਮੌਕੇ ‘ਤੇ ਸ਼ਿਕਾਇਤਾਂ ਦੇ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਜ਼ਿਟ ਦੌਰਾਨ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਜਾਣਗੀਆਂ ਤੇ ਸਮੱਸਿਆਵਾਂ ਸੁਣਨ ਉਪਰੰਤ ਤੁਰੰਤ ਹੀ ਸਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਿਰਦੇਸ਼ ਦਿੱਤੇ ਜਾਣਗੇ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਬੰਧਤ ਅਧਿਕਾਰੀਆਂ ਨੂੰ ਇਲਾਕੇ ਦੇ ਲੋਕਾਂ ਲਈ ਬੈਠਣ, ਪੀਣ ਵਾਲੇ ਪਾਣੀ ਅਤੇ ਹੋਰ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।

                ਇਸ ਮੌਕੇ ਸਿਵਲ ਸਰਜਨ ਸ੍ਰੀ ਰਾਜਿੰਦਰ ਪਾਲ, ਤਹਿਸੀਦਾਰ ਫ਼ਿਰੋਜ਼ਪੁਰ ਸੁਖਬੀਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿ.) ਸ. ਚਮਕੌਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.) ਸ੍ਰੀ ਸਤੀਸ਼ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Comment