Home » ਸ੍ਰੀ ਰਾਮ ਬਾਗ਼ ਯੋਗਾ ਗਰਾਊਂਡ ਫਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਨੋਵਾਂ ਅੰਤਰਰਾਸ਼ਟਰੀ ਯੋਗਾ ਦਿਵਸ – ਏ.ਡੀ.ਸੀ.

ਸ੍ਰੀ ਰਾਮ ਬਾਗ਼ ਯੋਗਾ ਗਰਾਊਂਡ ਫਿਰੋਜ਼ਪੁਰ ਛਾਉਣੀ ਵਿਖੇ 21 ਜੂਨ ਨੂੰ ਮਨਾਇਆ ਜਾਵੇਗਾ ਨੋਵਾਂ ਅੰਤਰਰਾਸ਼ਟਰੀ ਯੋਗਾ ਦਿਵਸ – ਏ.ਡੀ.ਸੀ.

by Rakha Prabh
50 views

ਫਿਰੋਜ਼ਪੁਰ 16 ਜੂਨ 2023:

          ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 21 ਜੂਨ 2023 ਨੂੰ ਨੌਵਾਂ ਅੰਤਰਰਾਸ਼ਟਰੀ ਯੋਗਾ ਦਿਵਸ’ ਮਨਾਇਆ ਜਾਣਾ ਹੈ ਅਤੇ ਫ਼ਿਰੋਜ਼ਪੁਰ ਛਾਉਣੀ ਸਥਿਤ ਸ੍ਰੀ ਰਾਮ ਬਾਗ਼ ਯੋਗਾ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਸ਼ਰਮਾ ਨੇ ਯੋਗਾ ਦਿਵਸ ਦੇ ਪ੍ਰਬੰਧਾਂ ਬਾਰੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੋਗ ਸੰਸਥਾਵਾਂ ਦੇ ਮੁਖੀਆਂ ਨਾਲ ਹੋਈ ਮੀਟਿੰਗ ਦੌਰਾਨ ਕੀਤਾ।

          ਇਸ ਦੌਰਾਨ ਸ੍ਰੀ ਅਰੁਣ ਸ਼ਰਮਾ ਨੇ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਗ ਦਿਵਸ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਨਾਲ ਨਾਲ ਯੋਗ ਦੇ ਫਾਇਦਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

          ਇਸ ਦੌਰਾਨ ਹੋਰ ਜਾਣਕਾਰੀ ਦਿੰਦਿਆਂ ਡਾ. ਮੰਜੂ ਜ਼ਿਲ੍ਹਾ ਆਯੁਰਵੈਦਿਕ ਅਤੇ ਯੁਨਾਨੀ ਅਫਸਰ ਨੇ ਦੱਸਿਆ ਕਿ ਵਿਸ਼ਵ ਨੂੰ ਸਿਹਤਮੰਦ ਜੀਵਨ ਜਿਊਣ ਦਾ ਸੰਦੇਸ਼ ਦੇਣ ਲਈ ਹਰ ਸਾਲ ਇਸ ਦਿਨ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ ਦਿਵਸ ਦੀ ਸ਼ੁਰੂਆਤ ਸਾਲ 2015 ‘ਚ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਅੰਤਰਰਾਸ਼ਟਰੀ ਯੋਗ ਦਿਵਸ ‘ਹਰ ਘਰ ਆਂਗਣ ਯੋਗ‘ ਥੀਮ ਤਹਿਤ ਮਨਾਇਆ ਜਾ ਰਿਹਾ ਹੈ।

           ਮੀਟਿੰਗ ਵਿੱਚ ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਜ਼ਿਲ੍ਹੇ ਦੀਆਂ ਯੋਗਾ ਸੰਸਥਾਵਾਂ ਦੇ ਮੁਖੀਆਂ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Related Articles

Leave a Comment