ਫਗਵਾੜਾ 16 ਜੂਨ (ਸ਼ਿਵ ਕੋੜਾ)
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਪੂਰਥਲਾ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਕਰਨਜੀਤ ਸਿੰਘ ਨੇ ਫਗਵਾੜਾ ਦੇ ਨੌਜਵਾਨ ਭਾਜਪਾ ਆਗੂ ਨਿਤਿਨ ਚੱਢਾ ਨੂੰ ਜ਼ਿਲ੍ਹਾ ਸਕੱਤਰ ਥਾਪਿਆ ਗਿਆ ਹੈ। ਇਸ ਤੋਂ ਪਹਿਲਾਂ ਉਹ ਭਾਰਤੀ ਜਨਤਾ ਯੁਵਾ ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਅਤੇ ਸਖ਼ਤ ਮਿਹਨਤ ਦੇ ਤੋਹਫ਼ੇ ਵਜੋਂ ਪਾਰਟੀ ਹਾਈਕਮਾਂਡ ਨੇ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲੀ ਹੈ। ਨਵ-ਨਿਯੁਕਤ ਜ਼ਿਲ੍ਹਾ ਸਕੱਤਰ ਨਿਤਿਨ ਚੱਢਾ ਨੇ ਆਪਣੀ ਨਿਯੁਕਤੀ ਲਈ ਉਪਰੋਕਤ ਅਹੇਦੁਦਾਰਾਂ ਤੋਂ ਇਲਾਵਾ ਖਾਸ ਤੌਰ ਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਉਨ੍ਹਾਂ ਦੀ ਧਰਮ ਪਤਨੀ ਅਨੀਤਾ ਸੋਮ ਪ੍ਰਕਾਸ਼ ਸਮੇਤ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਤੇ ਫਗਵਾੜਾ ਦੇ ਸਾਬਕਾ ਮੇਅਰ ਅਰੁਣ ਖੋਸਲਾ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਾਜਪਾ ਦੇ ਵਫ਼ਾਦਾਰ ਸਿਪਾਹੀ ਹਨ, ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹੋਏ ਸੰਗਠਨ ਦੀ ਮਜ਼ਬੂਤੀ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਪਿਛਲੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਹਰ ਵੋਟਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਆਉਣ ਵਾਲੀਆਂ ਨਿਗਮ ਚੋਣਾਂ ਵਿੱਚ ਫਗਵਾੜਾ ਸਮੇਤ ਸਮੁੱਚੇ ਜ਼ਿਲ੍ਹੇ ‘ਚ ਭਾਜਪਾ ਦੀ ਜਿੱਤ ਦਾ ਝੰਡਾ ਲਹਿਰਾਇਆ ਜਾ ਸਕੇ।