Home » ਧਾਲੀਵਾਲ ਵੱਲੋਂ ਭਾਰਤੀ ਵਿਦਿਆਰਥੀਆਂ ਦੇ ਮੁੱਦੇ ਉਤੇ ਕੈਨੇਡਾ ਸਰਕਾਰ ਦਾ ਧੰਨਵਾਦ

ਧਾਲੀਵਾਲ ਵੱਲੋਂ ਭਾਰਤੀ ਵਿਦਿਆਰਥੀਆਂ ਦੇ ਮੁੱਦੇ ਉਤੇ ਕੈਨੇਡਾ ਸਰਕਾਰ ਦਾ ਧੰਨਵਾਦ

by Rakha Prabh
47 views
ਅੰਮ੍ਰਿਤਸਰ 15  ਜੂਨ ( ਰਣਜੀਤ ਸਿੰਘ ਮਸੌਣ )
ਠੱਗ ਟਰੈਵਲ ਏਜੰਟਾਂ ਦੇ ਧੱਕੇ ਚੜ੍ਹ ਕੇ ਜੋ 700 ਦੇ ਕਰੀਬ ਵਿਦਿਆਰਥੀ ਕੈਨੇਡਾ ਦੇ ਗਲਤ ਕਾਲਜਾਂ ਵਿਚ ਫ਼ਸੇ ਸਨ, ਉਹਨਾਂ ਦੇ ਮੁੱਦੇ ਉੱਤੇ ਕੈਨੇਡਾ ਸਰਕਾਰ ਵੱਲੋਂ ਉਹਨਾਂ ਦੀ ਵਤਨ ਵਾਪਸੀ ਰੋਕਣ ਅਤੇ ਇਨ੍ਹਾਂ ਕੇਸਾਂ ਨੂੰ ਹਮਦਰਦੀ ਨਾਲ ਵਿਚਾਰਨ ਦੇ ਕੀਤੇ ਗਏ ਫੈਸਲੇ ਉਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਰੂਡੋ ਸਰਕਾਰ ਅਤੇ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਜਾਰੀ ਪੱਤਰ ਵਿੱਚ ਕਿਹਾ ਕਿ ਉਕਤ ਵਿਦਿਆਰਥੀ ਧੋਖੇ ਦਾ ਸ਼ਿਕਾਰ ਹੋਏ ਹਨ ਅਤੇ ਉਨ੍ਹਾਂ ਨੇ ਕੋਈ ਅਪਰਾਧ ਨਹੀਂ ਕੀਤਾ। ਉਨ੍ਹਾਂ ਮੰਗ ਕੀਤੀ ਕਿ ਉਕਤ ਵਿਦਿਆਰਥੀਆਂ ਨੂੰ ਕੈਨੇਡਾ ਰਹਿਣ ਅਤੇ ਕੰਮ ਕਰਨ ਦਾ ਅਧਿਕਾਰ ਦਿੱਤਾ ਜਾਵੇ।
ਦੱਸਣਯੋਗ ਹੈ ਕਿ ਮੰਤਰੀ ਧਾਲੀਵਾਲ ਨੇ ਕੈਨੇਡਾ ਸਰਕਾਰ ਦੇ ਨਾਲ-ਨਾਲ ਭਾਰਤ ਸਥਿਤ ਕੈਨੇਡਾ ਦੂਤਘਰ ਨੂੰ ਪੱਤਰ ਲਿਖਕੇ ਇਹ ਮਾਮਲਾ ਬੜੇ ਜ਼ੋਰ ਨਾਲ ਉਠਾਇਆ ਸੀ।

Related Articles

Leave a Comment