ਸ੍ਰੀਨਗਰ, 16 ਜੂਨ
ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲਓਸੀ) ’ਤੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਅੱਜ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਖੁਫੀਆ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਸੁਰੱਖਿਆ ਬਲਾਂ ਨੇ ਉੱਤਰੀ ਕਸ਼ਮੀਰ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਜੁਮਾਗੁੰਡ ਖੇਤਰ ਵਿਚ ਅਪਰੇਸ਼ਨ ਸ਼ੁਰੂ ਕੀਤਾ, ਜੋ ਤੜਕੇ ਮੁਕਾਬਲੇ ਵਿਚ ਬਦਲ ਗਿਆ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ਕੀਤਾ,‘ਮੁਕਾਬਲੇ ’ਚ ਪੰਜ ਵਿਦੇਸ਼ੀ ਅਤਿਵਾਦੀ ਮਾਰੇ ਗਏ। ਇਲਾਕੇ ‘ਚ ਤਲਾਸ਼ੀ ਜਾਰੀ ਹੈ।’