Home » ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੀ ਜਥੇਦਾਰੀ ਛੱਡਣ ਦੀ ਇੱਛਾ ਪ੍ਰਗਟਾਈ ਸੀ: ਧਾਮੀ

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੀ ਜਥੇਦਾਰੀ ਛੱਡਣ ਦੀ ਇੱਛਾ ਪ੍ਰਗਟਾਈ ਸੀ: ਧਾਮੀ

by Rakha Prabh
15 views

ਅੰਮ੍ਰਿਤਸਰ, 16 ਜੂਨ

ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖਤ ਦੇ ਜਥੇਦਾਰ ਨੂੰ ਬਦਲਦ ਲਈ ਅੱਜ ਇਥੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਸੀ। ਕਮੇਟੀ ਵੱਲੋਂ ਇਸ ਮਾਮਲੇ ’ਤੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ 72 ਘੰਟੇ ਦੇ ਨੋਟਿਸ ’ਤੇ ਸੱਦੀ ਗਈ। ਮੀਟਿੰਗ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਛੱਡਣ ਦੀ ਇੱਛਾ ਪ੍ਰਗਟਾਈ ਗਈ ਸੀ, ਜਿਸ ਤੋਂ ਬਾਅਦ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਦੇ ਜਥੇਦਾਰ ਵਜੋਂ ਨਿਯੁਕਤ ਕਰਨ ਦਾ ਫੈਸਲਾ ਕੀਤਾ। ਉਨ੍ਹਾਂ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਬਣੇ। ਇਸ ਦੌਰਾਨ ਗਿਆਨੀ ਰਘਬੀਰ ਸਿੰਘ ਨੂੰ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ। ਇਸ ਵੇਲੇ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ ਹਰਿਮੰਦਰ ਸਾਹਿਬ ਦੇ ਐਕਟਿੰਗ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਅ ਰਹੇ ਹਨ ਪਰ ਉਹ ਹੁਣ ਪਹਿਲਾਂ ਵਾਂਗ ਹੀ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਸ੍ਰੀ ਧਾਮੀ ਨੇ ਦਾਅਵਾ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਵੈਇੱਛਾ ਨਾਲ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੀਆਂ ਸੇਵਾਵਾਂ ਨੂੰ ਛੱਡਿਆ ਹੈ। ਗਿਆਨੀ ਹਰਪ੍ਰੀਤ ਸਿੰਘ ਆਸਟਰੇਲੀਆ ਦੌਰੇ ’ਤੇ ਹਨ ਅਤੇ ਅੱਜ-ਕੱਲ੍ਹ ਵਿਚ ਵਾਪਸੀ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਬੰਧ ਵਿੱਚ ਗਿਆਨੀ ਹਰਪ੍ਰੀਤ ਸਿੰਘ ਨਾਲ ਨਾਲ ਗੱਲਬਾਤ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੰਗਣੀ ਵਿੱਚ ਸ਼ਾਮਲ ਹੋਏ ਸਨ ਤੇ ਉਸ ਤੋਂ ਬਾਅਦ ਉਹ ਵਿਵਾਦ ਦੇ ਘੇਰੇ ਵਿੱਚ ਸਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਉਨ੍ਹਾਂ ਦੀ ਸ਼ਮੂਲੀਅਤ ’ਤੇ ਕਿੰਤੂ-ਪ੍ਰੰਤੂ ਕੀਤਾ ਗਿਆ ਸੀ ਇਸ ਦੌਰਾਨ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਹੈ।

Related Articles

Leave a Comment