ਨਵੀਂ ਦਿੱਲੀ, 16 ਜੂਨ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਰਿਸ਼ਵਤ ਮਾਮਲੇ ਵਿਚ ਮਨੀ ਲਾਂਡਰਿੰਗ ਦੀ ਜਾਂਚ ਸਬੰਧੀ ਪੰਚਕੂਲਾ ਵਿਸ਼ੇਸ਼ ਅਦਾਲਤ ਦੇ ਮੁਅੱਤਲ ਜੱਜ ਦੇ ਭਤੀਜੇ ਨੂੰ ਗ੍ਰਿਫਤਾਰ ਕੀਤਾ ਹੈ। ਏਜੰਸੀ ਨੇ ਵਿਸ਼ੇਸ਼ ਅਦਾਲਤ ਦੇ ਸਾਬਕਾ ਜੱਜ ਸੁਧੀਰ ਪਰਮਾਰ ਦੇ ਭਤੀਜੇ ਅਜੈ ਪਰਮਾਰ ਦੇ ਘਰ ਦੀ ਤਲਾਸ਼ੀ ਲਈ, ਜਿਸ ਦੌਰਾਨ ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐੱਲਏ) ਤਹਿਤ ਹਿਰਾਸਤ ਵਿੱਚ ਲਿਆ ਗਿਆ। ਇਹ ਗ੍ਰਿਫਤਾਰੀ 14 ਜੂਨ ਨੂੰ ਗੁਰੂਗ੍ਰਾਮ ਸਥਿਤ ਰਿਐਲਟੀ ਗਰੁੱਪ ਐੱਮ3ਐੱਮ ਦੇ ਦੋ ਡਾਇਰੈਕਟਰਾਂ ਬਸੰਤ ਬਾਂਸਲ ਅਤੇ ਪੰਕਜ ਬਾਂਸਲ ਗ੍ਰਿਫਤਾਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਹੋਈ ਹੈ।