Home » ਬਲੱਡ ਬੈਂਕ ਫਗਵਾੜਾ ਵਿਖੇ ਕਰਵਾਇਆ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸੈਮੀਨਾਰ

ਬਲੱਡ ਬੈਂਕ ਫਗਵਾੜਾ ਵਿਖੇ ਕਰਵਾਇਆ ਵਿਸ਼ਵ ਖੂਨਦਾਨ ਦਿਵਸ ਨੂੰ ਸਮਰਪਿਤ ਸੈਮੀਨਾਰ

by Rakha Prabh
25 views
ਫਗਵਾੜਾ 16 ਜੂਨ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਚੇਅਰਮੈਨ ਕੇ.ਕੇ. ਸਰਦਾਨਾ ਦੀਆਂ ਹਦਾਇਤਾਂ ਅਨੁਸਾਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਇਕ ਸੈਮੀਨਾਰ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਕਰਵਾਇਆ ਗਿਆ। ਜਿਸਦਾ ਉਦਘਾਟਨ ਨਗਰ ਨਿਗਮ ਫਗਵਾੜਾ ਦੇ ਸੁਪਰਡੈਂਟ ਇੰਜੀਨੀਅਰ ਐਮ.ਐਲ. ਗੁਪਤਾ ਨੇ ਸ਼ਮਾਂ ਰੌਸ਼ਨ ਕਰਕੇ ਕੀਤਾ। ਇਸ ਦੌਰਾਨ ਆਈ.ਐਸ.ਬੀ.ਟੀ. ਪੰਜਾਬ ਤੋਂ ਡਾ. ਐਮ.ਪੀ. ਸਿੰਘ ਨੇ ਪਾਵਰ ਪੁਆਇੰਟ ਪ੍ਰੈਜੇਂਟੇਸ਼ਨ ਰਾਹੀਂ ਖ਼ੂਨਦਾਨ ਦੀ ਮਹੱਤਤਾ ਦੱਸਦਿਆਂ ਸਮੇਂ-ਸਮੇਂ ’ਤੇ ਹਰੇਕ ਸਿਹਤਮੰਦ ਮਰਦ ਤੇ ਔਰਤ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਰਾਮਗੜ੍ਹੀਆ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਪ੍ਰੋ. ਰਾਜਵਿੰਦਰ ਕੌਰ ਦੀ ਦੇਖ-ਰੇਖ ਹੇਠ ਖ਼ੂਨ ਅਤੇ ਪਲਾਜ਼ਮਾ ਦਾਨ ਕਰਨ ਦਾ ਖ਼ੂਬਸੂਰਤ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਲੋੜਵੰਦਾਂ ਲਈ ਖੂਨਦਾਨ ਕਰਨ ਦੀ ਸਹੁੰ ਵੀ ਚੁੱਕੀ। ਅਸ਼ੋਕ ਮਹਿਰਾ ਨੇ ਖੂਨਦਾਨ ਤੋਂ ਇਲਾਵਾ ਅੰਗਦਾਨ ਲਈ ਵੀ ਪ੍ਰੇਰਿਤ ਕੀਤਾ। ਪ੍ਰੋਗਰਾਮ ਦੌਰਾਨ ਖੂਨਦਾਨ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਭਾਗ ਲੈਣ ਵਾਲੇ 31 ਖੂਨਦਾਨੀਆਂ ਨੂੰ ਪਿੰਨ ਲਗਾਈ ਗਈ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਖੂਨਦਾਨ ਲਈ ਪ੍ਰੇਰਨਾ ਸਰੋਤ ਬਣੇ ਹਰਦੀਪ ਭਾਟੀਆ ਅਤੇ ਗੌਰਵ ਰੱਤੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।  ਮਲਕੀਅਤ ਸਿੰਘ ਰਘਬੋਤਰਾ ਨੇ ਸਾਰਿਆਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਦੱਸਿਆ ਕਿ ਵਿਸ਼ਵ ਖੂਨਦਾਨੀ ਦਿਵਸ ਮਹਾਨ ਵਿਗਿਆਨੀ ਲੈਂਡਸਟਾਈਨਰ ਦੇ ਜਨਮ ਦਿਨ ਨੂੰ ਸਮਰਪਿਤ ਕਰਦਿਆਂ ਯੂ.ਐਨ.ਓ. ਦੇ ਨਿਰਦੇਸ਼ਾਂ ਅਨੁਸਾਰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਅੰਤ ਵਿੱਚ ਖੂਨਦਾਨੀਆਂ ਦਾ ਲੱਕੀ ਡਰਾਅ ਕੱਢਿਆ ਗਿਆ। ਜਿਸ ਦਾ ਪਹਿਲਾ ਇਨਾਮ ਵਿਨੋਦ ਕੁਮਾਰ, ਦੂਜਾ ਆਸ ਮੁਹੰਮਦ ਅਤੇ ਤੀਜਾ ਇਨਾਮ ਮਨਵੀਰ ਸਿੰਘ ਨੂੰ ਮਿਲਿਆ। ਇਸ ਮੌਕੇ ਸ਼ਾਮ ਲਾਲ ਰਿਟਾ. ਡੀ.ਈ.ਓ., ਕ੍ਰਿਸ਼ਨ ਕੁਮਾਰ, ਮੋਹਨ ਲਾਲ ਤਨੇਜਾ, ਸੁਧਾ ਬੇਦੀ, ਹਰਦੀਪ ਭਾਟੀਆ, ਕੁਲਦੀਪ ਦੁੱਗਲ, ਐੱਸ.ਸੀ. ਚਾਵਲਾ, ਬ੍ਰਿਜ ਭੂਸ਼ਨ, ਅਮਰਜੀਤ ਡੰਗ, ਅਮਰਜੀਤ ਰਾਮ, ਰਾਮ ਰਤਨ ਵਾਲੀਆ, ਡਾ: ਐਮ.ਐਲ. ਬਾਂਸਲ ਬੀ.ਟੀ.ਓ., ਗੁਲਸ਼ਨ ਕਪੂਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Comment