Home » ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਵੱਲੋਂ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਵਾਧਾ ਕਰਨ ਦੀ ਸਖ਼ਤ ਨਿਖੇਧੀ

ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਵੱਲੋਂ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਵਾਧਾ ਕਰਨ ਦੀ ਸਖ਼ਤ ਨਿਖੇਧੀ

ਵਾਧਾ ਤੁਰੰਤ ਵਾਪਸ ਲੈਣ ਦੀ ਮੰਗ

by Rakha Prabh
49 views

ਚੰਡੀਗੜ੍ਹ, 16 ਜੂਨ, 2023: ਪੰਜਾਬ ਸਰਕਾਰ ਵੱਲੋਂ ਡੀਜ਼ਲ-ਪੈਟ੍ਰੋਲ ਦੇ ਰੇਟਾਂ ਵਿੱਚ ਟੈਕਸ ਵਧਾਕੇ ਕੀਤੇ ਗਏ ਵਾਧੇ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਵੱਲੋਂ ਸਖ਼ਤ ਨਿਖੇਧੀ ਕਰਦਿਆਂ ਮੰਗ ਕੀਤੀ ਗਈ ਹੈ ਕਿ ਇਹ ਵਾਧਾ ਤੁਰੰਤ ਵਾਪਸ ਲਿਆ ਜਾਵੇ। ਇਸ ਬਾਰੇ ਇੱਥੇ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਦੋਸ਼ ਲਾਇਆ ਕਿ ਗੁਆਂਢੀ ਸੂਬਿਆਂ ਦੇ ਮੁਕਾਬਲੇ ਪਹਿਲਾਂ ਹੀ ਉੱਚੇ ਰੇਟਾਂ ਦੇ ਬਾਵਜੂਦ ਅਤੇ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਬੀਤੇ ਸਾਲਾਂ ਦੇ ਮੁਕਾਬਲੇ ਕਾਫ਼ੀ ਨੀਵੀਂਆਂ ਹੋਣ ਦੇ ਬਾਵਜੂਦ ਕੀਤਾ ਗਿਆ ਇਹ ਫੈਸਲਾ ਸਾਰੇ ਤੇਲ-ਬਾਲਣ ਖਪਤਕਾਰਾਂ ਉੱਤੇ ਸਰਾਸਰ ਨਜਾਇਜ਼ ਬੋਝ ਪਾਉਣ ਵਾਲਾ ਲੋਕ ਵਿਰੋਧੀ ਫੈਸਲਾ ਹੈ। ਇਸ ਤੋਂ ਵੀ ਅੱਗੇ ਖੇਤੀ ਕੰਮਾਂ ਵਿੱਚੋਂ ਸਭ ਤੋਂ ਵੱਧ ਡੀਜ਼ਲ ਖਪਤ ਵਾਲ਼ਾ ਝੋਨਾ ਬੀਜਣ ਦਾ ਕੰਮ ਸ਼ੁਰੂ ਹੋਣ ਤੋਂ ਐਨ ਪਹਿਲਾਂ ਡੀਜ਼ਲ ਦੇ ਰੇਟ ਵਿੱਚ ਕੀਤਾ ਵਾਧਾ ਵਿਸ਼ੇਸ਼ ਤੌਰ ‘ਤੇ ਕਿਸਾਨ ਮਾਰੂ ਫੈਸਲਾ ਹੈ, ਜਿਹੜੇ ਪਹਿਲਾਂ ਹੀ ਕੇਂਦਰ ਅਤੇ ਸੂਬਾ ਸਰਕਾਰਾਂ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਭਾਰੀ ਕਰਜ਼ਿਆਂ ਦੇ ਬੋਝ ਥੱਲੇ ਦੱਬੇ ਹੋਏ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਤੇਲ ਕੰਪਨੀਆਂ ਨੂੰ ਵੱਧ ਤੋਂ ਵੱਧ ਮੁਨਾਫ਼ੇ ਖਟਾ ਕੇ ਆਉਂਦੇ ਵਰ੍ਹੇ ਸੰਸਦੀ ਚੋਣਾਂ ਮੌਕੇ ਉਨ੍ਹਾਂ ਕੋਲੋਂ ਆਪ ਆਦਮੀ ਪਾਰਟੀ ਲਈ ਖੁੱਲ੍ਹੇ ਚੋਣ ਫੰਡ ਬਟੋਰਨ ਦੀ ਮੌਕਾਪ੍ਰਸਤ ਲੋਕ-ਵਿਰੋਧੀ ਰਾਜਨੀਤੀ ਤੋਂ ਪ੍ਰੇਰਿਤ ਹੈ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਇਹ ਵਾਧਾ ਵਾਪਸ ਨਾ ਲੈਣ ਦੀ ਸੂਰਤ ਵਿੱਚ ਸਾਂਝੇ ਜਨਤਕ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ।

Related Articles

Leave a Comment