ਜ਼ੀਰਾ/18 ਜੂਨ ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਰੋਸ ਪੱਤਰ ਦੇਣ ਦੇ ਉਲੀਕੇ ਪ੍ਰੋਗਰਾਮ ਤਹਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਚੰਡੀਗੜ੍ਹ ਅਤੇ ਗੌਰਮਿੰਟ ਟੀਚਰਜ਼ ਯੂਨੀਅਨ, ਪੈਨਸ਼ਨਰਜ਼ ਐਸੋਸੀਏਸ਼ਨ ਜ਼ੀਰਾ, ਜੰਗਲਾਤ ਵਰਕਰਜ਼ ਯੂਨੀਅਨ, ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਮਕੈਨਿਕਲ ਵਰਕਰਜ਼ ਯੂਨੀਅਨ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਭਰਵੇਂ ਇਕੱਠ ਦੋਰਾਨ ਹਲਕਾ ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਦੇ ਸਪੁੱਤਰ ਸ਼ੰਕਰ ਕਟਾਰੀਆ ਨੂੰ ਉਨ੍ਹਾਂ ਦੇ ਦਫਤਰ ਫਿਰੋਜ਼ਪੁਰ ਰੋਡ ਜ਼ੀਰਾ ਵਿਖੇ ਰੋਸ ਪੱਤਰ ਦਿੱਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਗੁਰਦੇਵ ਸਿੰਘ ਸਿੱਧੂ ਜਿਲ੍ਹਾ ਪ੍ਰਧਾਨ ਪ ਸ ਸ ਫ ਫਿਰੋਜ਼ਪੁਰ, ਜੀ ਟੀ ਯੂ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਟੋ, ਜੋਗਿੰਦਰ ਸਿੰਘ ਕੰਡਿਆਲ, ਪੈਨਸ਼ਨਰਜ਼ ਐਸੋਸੀਏਸ਼ਨ ਪ੍ਰਧਾਨ ਕਿੱਕਰ ਸਿੰਘ, ਮਾਸਟਰ ਜਗੀਰ ਸਿੰਘ ਜ਼ੀਰਾ ਆਦਿ ਆਗੂਆਂ ਨੇ ਰੋਸ ਪੱਤਰ ਸੌਂਪਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਤੋਂ ਇਲਾਵਾਂ ਹੋਰ ਮੰਤਰੀਆਂ ਨਾਲ ਕਈਵਾਰ ਮੁਲਾਜ਼ਮ ਮੰਗਾਂ ਤੇ ਮਸਲਿਆਂ ਉਪਰ ਚਰਚਾ ਕ,ਨ ਉਪਰੰਤ ਅਤੇ ਭਰੋਸੇ ਦੇਣ ਦੇ ਬਾਵਜੂਦ ਅਜੇ ਤੱਕ ਕੋਈ ਮਸਲਾ ਹੱਲ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਸਮੁੱਚੇ ਪੰਜਾਬ ਅੰਦਰ ਵਿਧਾਇਕਾਂ ਰਾਹੀ ਆਪਣੀਆਂ ਮੰਗ ਯਾਦ ਕਰਵਾਉਣ ਲਈ ਰੋਸ ਪੱਤਰ ਦਿੱਤੇ ਗਏ ਹਨ ਤਾਂ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੌਣਾਂ ਮੌਕੇ ਮੁਲਾਜ਼ਮ ਵਰਗ ਨਾਲ ਕੀਤੇ ਵਾਅਦੇ ਯਾਦ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਧਰਨੇ ਮੁਜ਼ਾਹਰੇ ਕਰਨ ਦਾ ਕੋਈ ਸ਼ੌਕ ਨਹੀ ਮਜਬੂਰੀ ਹੈ । ਇਸ ਮੌਕੇ ਉਨ੍ਹਾਂ ਦੇ ਨਾਲ ਜੀਟੀਯੂ ਦੇ ਸਰਗਰਮ ਆਗੂ ਹਰਪਾਲ ਸਿੰਘ ਸੰਧੂ, ਮਾਸਟਰ ਭੁਪਿੰਦਰ ਸਿੰਘ ਢਿੱਲੋਂ, ਸੁਖਦੇਵ ਸਿੰਘ ਸਨੇਰ, ਪੈਨਸ਼ਨਰਜ਼ ਐਸੋਸੀਏਸ਼ਨ ਪ੍ਰਧਾਨ ਕਿੱਕਰ ਸਿੰਘ, ਜੰਗਲਾਤ ਵਰਕਰਜ਼ ਯੂਨੀਅਨ ਪਧਾਨ ਪ੍ਰੀਤਮ ਸਿੰਘ, ਸੁਰਜੀਤ ਸਿੰਘ,ਬਲਕਾਰ ਸਿੰਘ, ਹਰਮੇਸ਼ ਸਿੰਘ,ਗੁਰਬਚਨ ਸਿੰਘ,ਕੌਰ ਸਿੰਘ ਸਿਹਤ ਵਿਭਾਗ,ਦਮਨ ਸ਼ਰਮਾ ਨਗਰ ਕੌਂਸਲ, ਰਾਜ ਕੁਮਾਰ ਪੀਡਬਲਿਊਡੀ ਫੀਲਡ ਵਰਕਸ਼ਾਪ ਵਰਕਰਜ਼ ਯੂਨੀਅਨ, ਗੁਰਮੀਤ ਸਿੰਘ ਜੰਮੂ ਪ੍ਰਧਾਨ ਮਕੈਨਿਕਲ ਵਰਕਸ਼ਾਪ ਵਰਕਰਜ਼ ਯੂਨੀਅਨ, ਦਲਜੀਤ ਸਿੰਘ ਯਾਰੇਸਾਹਵਾਲਾ, ਨਿਸ਼ਾਨ ਸਿੰਘ ਸਿੱਧੂ, ਪ੍ਰੀਤਮ ਸਿੰਘ ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਆਦਿ ਹਾਜ਼ਰ ਸਨ