ਫਗਵਾੜਾ 17 ਜੂਨ (ਸ਼ਿਵ ਕੋੜਾ) ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਦੇ ਸਹਿਯੋਗ ਨਾਲ ਮੁਫਤ ਮੈਡੀਕਲ ਕੈਂਪ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਦੇਖ-ਰੇਖ ਹੇਠ ਲਗਾਇਆ ਗਿਆ। ਇਸ ਦੌਰਾਨ ਡਾ: ਮਨੀਸ਼ਾ ਅਤੇ ਕੈਂਪ ਕੋਆਰਡੀਨੇਟਰ ਗਗਨਦੀਪ ਸਿੰਘ ਨੇ ਜੋੜਾਂ ਸਮੇਤ ਵੱਖ-ਵੱਖ ਦਰਦਾਂ ਨਾਲ ਪੀੜ੍ਹਤ ਕਰੀਬ ਤਿੰਨ ਦਰਜਨ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅਗਲੇਰੀ ਇਲਾਜ ਲਈ ਲਵਲੀ ਆਟੋਜ਼ ਜੀ.ਟੀ.ਰੋਡ ਸਥਿਤ ਸਿਹਤ ਕੇਂਦਰ ਵਿਖੇ ਆਉਣ ਦੀ ਹਦਾਇਤ ਕੀਤੀ। ਮਲਕੀਅਤ ਸਿੰਘ ਰਘਬੋਤਰਾ ਅਨੁਸਾਰ ਕੈਂਪ ਵਿੱਚ ਗਰਦਨ, ਕਮਰ, ਗੋਡਿਆਂ ਆਦਿ ਦੇ ਦਰਦ ਤੋਂ ਪੀੜਤ ਮਰੀਜ਼ਾਂ ਦੀ ਜਾਂਚ ਕਰਕੇ ਰਜਿਸਟ੍ਰੇਸ਼ਨ ਕੀਤੀ ਗਈ ਹੈ ਜਿਹਨਾਂ ਦਾ ਇਲਾਜ ਬਿਲਕੁਲ ਫਰੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅਗਲਾ ਕੈਂਪ 1 ਜੁਲਾਈ ਨੂੰ ਬਲੱਡ ਬੈਂਕ ਵਿੱਚ ਲਗਾਇਆ ਜਾਵੇਗਾ। ਇਸ ਮੌਕੇ ਕ੍ਰਿਸ਼ਨ ਕੁਮਾਰ, ਤਾਰਾ ਚੰਦ ਚੁੰਬਰ, ਰਮਨ ਨਹਿਰਾ, ਵਿਸ਼ਵਾਮਿੱਤਰ ਸ਼ਰਮਾ, ਗੁਲਾਬ ਸਿੰਘ ਠਾਕੁਰ, ਸੁਧਾ ਬੇਦੀ ਆਦਿ ਹਾਜ਼ਰ ਸਨ।